ਜੀਨੀਅਸ ਸਕੂਲ ਵਿੱਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ
ਰੂਪਨਗਰ 23 ਮਈ ( ਅਮਿਤ ਅਰੋੜਾ )
ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਪੰਜਾਬੀ ਇੰਟਰਹਾਊਸ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦਾ ਵਿਸ਼ਾ ਸੀ “ਕੀ ਆਧੁਨਿਕ ਸਮਾਜ ਵਿੱਚ ਮਿਸ਼ਰਤ ਸਿੱਖਿਆ ਚੰਗੀ ਹੈਜਾਂ ਮਾੜੀ (ਸਹੀ ਜਾਂ ਗਲਤ)”। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਮਿਸ਼ਰਤ ਸਿੱਖਿਆ ਦੇ ਹੱਕ ਅਤੇ ਵਿਰੋਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲੇ ਦੇ ਜੱਜ ਸਨ। ਹਰਸਿਮਰਨ ਸਿੰਘ ਅਤੇ ਗੁਰਵਿੰਦਰ ਸਿੰਘ ਮੁਕਾਬਲੇ ਵਿੱਚ ਪਹਿਲਾ ਸਥਾਨ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਹਾਸਲ ਕੀਤਾ ਜਦਕਿ ਦੂਸਰਾ ਸਥਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪ੍ਰਾਪਤ ਕੀਤਾ। ਸਕੂਲ ਮੈਨੇਜਮੈਂਟ ਸੂਬਾ ਭੁਪਿੰਦਰ ਸਿੰਘ ਅਤੇ ਗੁਣਵੰਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ। ਉਹ ਆਪਣੇ ਵਿਚਾਰ ਠੋਸ ਤਰੀਕੇ ਨਾਲ ਪੇਸ਼ ਕਰਦੇ ਹਨ ਅਤੇ ਵਧੇਰੇ ਜਾਣਕਾਰੀ ਇਕੱਠੀ ਕਰਕੇ ਖੁਦ ਨੂੰ ਸੰਪੂਰਨ ਤੌਰ ‘ਤੇ ਤਿਆਰ ਕਰਦੇ ਹਨ। ਸਕੂਲ ਡਾਇਰੈਕਟਰ ਗੁਰਪ੍ਰੀਤ ਮਾਥੁਰ ਨੇ ਮਿਸ਼ਰਤ ਸਿੱਖਿਆ ਨੂੰ ਚੰਗਾ ਦੱਸਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਤ ਕੀਤਾ ਕਿ ਉਹਨਾਂ ਨੂੰ ਵੱਧ ਤੋਂ ਵੱਧ ਐਵੇਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੀ ਝਿਝਕ ਦੂਰ ਹੁੰਦੀ ਹੈ। ਉਪ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ ‘ਤੇ ਲੜਕਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੀ ਲੜਕੀਆਂ ਵਾਂਗ ਹੌਂਸਲੇ ਨਾਲ ਹਰ ਗਤੀਵਿਧੀ ਵਿੱਚ ਭਾਗ ਲੈਣ।