ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹਲਕਾ ਬਲਾਚੌਰ ਵਿਖੇ ਮਿਲੀ ਕਾਂਗਰਸ ਪਾਰਟੀ ਨੂੰ ਵਧੇਰੇ ਮਜਬੂਤੀ
ਬਲਾਚੌਰ -ਮੋਹਿਤ ਕੁਮਾਰ/ਮੋਹਨ ਲਾਲ
ਹਲਕਾ ਬਲਾਚੌਰ ਵਿਖੇ ਕਾਂਗਰਸ ਪਾਰਟੀ ਦੀਆਂ ਜੜਾਂ ਹੋ ਰਹੀਆਂ ਹੋਰ ਵੀ ਮਜ਼ਬੂਤ ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਬਲਾਕ ਸੜੋਆ ਦੇ ਪਿੰਡ-ਬਕਾਪੁਰ ਤੋਂ ਸਮੂਹ ਪੰਚਾਇਤ ਸਮੇਤ ਸੈਂਕੜੇ ਪਰਿਵਾਰ ਅਜੇ ਮੰਗਪੁਰ ਦੀ ਅਗਵਾਈ ਹੇਠ ਅਤੇ ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ ਦੇ ਯਤਨਾਂ ਸਦਕਾ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗਪੁਰ ਦੇ ਨਾਲ ਉਨ੍ਹਾਂ ਦੇ ਸਾਥੀਆਂ ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਲਾਲ ਚੇਚੀ ਮੈਂਬਰ ਡੀ.ਸੀ.ਸੀ. ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆ ਬਾਰੇ ਜਾਣੂ ਕਰਵਾਇਆ। ਸੈਂਕੜੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਉੱਤੇ ਵਿਸ਼ਵਾਸ ਜਤਾਉਂਦੇ ਹੋਏ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਇਸ ਮੌਕੇ ਦਾਰਾ ਸਿੰਘ ਪਤੀ ਬਲਜਿੰਦਰ ਕੌਰ ਸਰਪੰਚ ਬਕਾਪੁਰ, ਜਸਵੰਤ ਰਾਏ ਸਾਬਕਾ ਪੰਚ, ਜਰਨੈਲ ਸਿੰਘ, ਮਦਨ ਲਾਲ ਪੰਚ, ਭੋਨਾ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਜੁਝਾਰ ਸਿੰਘ, ਪਰਮਜੀਤ ਸਿੰਘ, ਯੋਧਾ ਸਿੰਘ, ਨਿਤਿਨ ਆਦਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।