Home Live ਮੁਕਤਸਰ ਪਟਾਕਾ ਫੈਕਟਰੀ ‘ਚ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ ।

ਮੁਕਤਸਰ ਪਟਾਕਾ ਫੈਕਟਰੀ ‘ਚ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ ।

by today punjab24

ਮੁਕਤਸਰ ਪਟਾਕਾ ਫੈਕਟਰੀ ‘ਚ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ ।

ਮੁਕਤਸਰ ਚੀਫ ਬਿਊਰੋ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿਚ ਵੀ ਇਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਟਾਕੇ ਬਣਾਉਣ ਵਾਲੀ ਯੂਨਿਟ ਦੀ ਇਮਾਰਤ ਢਹਿ ਗਈ ਹੈ, ਜਿਸ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਧਮਾਕੇ ਕਾਰਨ ਹੋਇਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਖਦਸ਼ਾ ਹੈ ਕਿ ਮਲਬੇ ਹੇਠ ਹੋਰ ਵੀ ਕਈ ਲੋਕ ਦੱਬੇ ਹੋ ਸਕਦੇ ਹਨ। ਰਾਹਤ ਕਾਰਜ ਵੀ ਸ਼ੁਰੂ ਕਰ ਦਿੱਤੇ ਗਏ ਹਨ
ਮੁਕਤਸਰ ਜ਼ਿਲ੍ਹੇ ਦੇ ਸਿੰਘੇਵਾਲਾ ਵਿੱਚ ਇਮਾਰਤ ਡਿੱਗਣ ਕਾਰਨ ਘੱਟੋ-ਘੱਟ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਰਾਤ 2 ਵਜੇ ਦੇ ਕਰੀਬ ਵਾਪਰੀ। ਕਰਮਚਾਰੀ ਹਰਿਆਣਾ ਰਾਜ ਦੀ ਸਰਹੱਦ ‘ਤੇ ਸਥਿਤ ਇਸ ਯੂਨਿਟ ਵਿੱਚ ਪਟਾਕੇ ਬਣਾਉਣ ਅਤੇ ਪੈਕ ਕਰਨ ਦਾ ਕੰਮ ਕਰ ਰਹੇ ਸਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵਿੱਚੋਂ ਜ਼ਿਆਦਾਤਰ ਪ੍ਰਵਾਸੀ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਮੁਕਤਸਰ ਦੇ ਐਸਐਸਪੀ ਅਖਿਲ ਚੌਧਰੀ ਨੇ ਕਿਹਾ ਹੈ ਕਿ ਮਲਬੇ ਵਿੱਚੋਂ ਦੋ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲਗਭਗ 20 ਮਜ਼ਦੂਰਾਂ ਨੂੰ ਏਮਜ਼ ਯਾਨੀ ਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਮਜ਼ਦੂਰਾਂ ਦਾ ਇਲਾਜ ਮੁਕਤਸਰ ਦੇ ਹਸਪਤਾਲ ਵਿੱਚ ਵੀ ਕੀਤਾ ਜਾ ਰਿਹਾ ਹੈ।

 

You may also like