ਤੂੜੀ ਵਾਲੇ ਟਰੱਕ ਨਾਲ ਸਵਾਰਿਆ ਨਾਲ ਭਰੀ ਹੋਈ ਬੱਸ ਦੀ ਹੋਈ ਟੱਕਰ ਵਿੱਚ ਕਈ ਸਵਾਰਿਆ ਹੋਇਆ ਗੰਭੀਰ ਜਖਮੀ
ਪੱਤਰਕਾਰ ਗੁਰਪ੍ਰੀਤ ਸਿੰਘ
ਜੰਡਿਆਲਾ ਗੁਰੂ ਦੇ ਦਾਣਾ ਮੰਡੀ ਦੇ ਸਾਹਮਣੇ ਅੰਮ੍ਰਿਤਸਰ ਵਲੋ ਆ ਰਹੀ ਜਲੰਧਰ ਦੀ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਅੱਗੇ ਜਾ ਰਹੇ ਤੂੜੀ ਵਾਲੇ ਟਰੱਕ ਦੀ ਅਚਾਨਕ ਬ੍ਰੇਕ ਲਾਉਣ ਕਰਕੇ ਟੱਕਰ ਹੋਣ ਨਾਲ ਬੱਸ ਵਿੱਚ ਸਫ਼ਰ ਕਰ ਰਹੀਆ 20 ਸਵਾਰਿਆ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਨਜਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਦਸਿਆ ਜਾ ਰਿਹਾ ਹੈ ਕਿ ਜਿਸ ਟਰੱਕ ਨਾਲ ਇਹ ਹਾਦਸਾ ਵਾਪਰਿਆ ਹੈ ਉਹ ਟਰੱਕ ਮੌਕੇ ਦਾ ਫਾਇਦਾ ਉਠਾਉਂਦਾ ਹੋਇਆ ਮੌਕੇ ਤੋ ਟਰੱਕ ਚਾਲਕ ਟੱਕਰ ਲੈਕੇ ਫਰਾਰ ਹੋ ਗਿਆ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਟਰੈਫਿਕ ਨੂੰ ਬਹਾਲ ਕਰਾਉਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ