ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪਾਰਟੀ ਦਫਤਰ ਬਲਾਚੌਰ ਵਿਖੇ ਸਮੂਹ ਮੰਡਲ ਪ੍ਰਧਾਨਾਂ ਨਾਲ ਮੀਟਿੰਗਾਂ ਕੀਤੀਆਂ ।
ਬਲਾਚੌਰ -ਮੋਹਿਤ ਕੁਮਾਰ
ਅੱਜ ਹਲਕਾ ਬਲਾਚੌਰ ਦੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਮੰਡਲ ਪ੍ਰਧਾਨ ਨਾਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਮੀਟਿੰਗ ਕੀਤੀ ਇਸ ਮੀਟਿੰਗ ਦੇ ਦੌਰਾਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਹਲਕਾ ਬਲਾਚੌਰ ਦੇ ਪਿੰਡਾਂ ਵਿੱਚ ਹੋਣ ਵਾਲੀਆਂ ਪਾਰਟੀ ਗਤੀਵਿਧੀਆਂ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਮਤੀ ਸੁਝਾਅ ਵੀ ਲਏ ਅਤੇ ਮੀਟਿੰਗ ਵਿੱਚ ਬੂਥ ਕਮੇਟੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਵਿਚਾਰ-ਚਰਚਾ ਕਰਨ ਉਪਰੰਤ ਭਵਿੱਖ ਵਿੱਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਬਾਰੇ ਮੰਡਲ ਪ੍ਰਧਾਨਾਂ ਨਾਲ ਅਹਿਮ ਮੁੱਦਿਆਂ ਉੱਤੇ ਰਣਨੀਤੀਆਂ ਉਲੀਕੀਆ ਗਈਆਂ