ਬਲਾਚੌਰ ਦੇ ਬਜਾਜ ਪੈਲੇਸ ਵਿੱਚ ਵਿਸਵ ਯੋਗਾ ਦਿਵਸ ਮਨਾਇਆ ਗਿਆ।
ਸੀਐਮ ਦੀ ਯੋਗਸ਼ਾਲਾ ਨਾਲ ਲੋਕ ਯੋਗਾ ਵੱਲ ਜੁੜ ਰਹੇ ਹਨ
ਬਲਾਚੌਰ 21 ਜੂਨ-ਮੋਹਿਤ ਕੁਮਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀਐੱਮ ਦੀ ਯੋਗਸ਼ਾਲਾ ਸਕੀਮ ਅਧੀਨ ਪੂਰੇ ਪੰਜਾਬ ਵਿੱਚ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੀ ਹੈ ਇਹ ਵਿਚਾਰ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਸਾਂਝੇ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਅੱਜ 21 ਜੂਨ ਨੂੰ ਵਿਸਵ ਯੋਗਾ ਦਿਵਸ ਮਨਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਜਿਹੜੇ ਤਾਇਨਾਤ ਕੀਤੇ ਗਏ ਹਨ ਅੱਜ ਉਨ੍ਹਾਂ ਵਲੋਂ ਬਲਾਚੌਰ ਬਜਾਜ ਪੈਲੇਸ ਵਿਖੇ ਯੋਗਾ ਕਰਵਾਇਆ ਗਿਆ ਅਤੇ ਲੋਕਾਂ ਵਿਚ ਵੀ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਲੋਕਾਂ ਨੇ ਵੀ ਯੋਗਾ ਕੀਤੀ ਇਸ ਮੌਕੇ ਬਲਾਚੌਰ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਂਸਲ ਲਾਡੀ ਰਾਣਾ ਨੇ ਕਿਹਾ ਕਿ ਯੋਗਾ ਰਾਹੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ ਅਤੇ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ। ਇਸੇ ਲਈ ਜਾਗਰੂਕਤਾ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ । ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਯੋਗਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ ਕਿਉਂਕਿ ਇਹ ਮਨ, ਸਰੀਰ ਅਤੇ ਦਿਮਾਗ ਨੂੰ ਕੰਟਰੋਲ ਅਤੇ ਸੰਤੁਲਿਤ ਕਰਦਾ ਹੈ। ਯੋਗਾ ਵਿੱਚ ਸੈਂਕੜੇ ਆਸਣ ਅਤੇ ਆਸਣ ਸ਼ਾਮਲ ਹੁੰਦੇ ਹਨ। ਜਿਸ ਨਾਲ ਸਰੀਰ ਦੇ ਸਾਰੇ ਅੰਦਰੂਨੀ ਅਤੇ ਬਾਹਰੀ ਅੰਗਾਂ ਨੂੰ ਫਾਇਦਾ ਹੁੰਦਾ ਹੈ