Home News ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ, CM ਮਾਨ ਵੱਲੋਂ ਵਿਧਾਨ ਸਭਾ ‘ਚ ਬਿੱਲ ਪੇਸ਼

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ, CM ਮਾਨ ਵੱਲੋਂ ਵਿਧਾਨ ਸਭਾ ‘ਚ ਬਿੱਲ ਪੇਸ਼

by today punjab24

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ, CM ਮਾਨ ਵੱਲੋਂ ਵਿਧਾਨ ਸਭਾ ‘ਚ ਬਿੱਲ ਪੇਸ਼

 

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਦੀ ਤੀਜੀ ਦਿਨ ਦੀ ਕਾਰਵਾਈ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ‘ਬੇਅਦਬੀਆਂ’ ਖਿਲਾਫ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਸ ਬਿੱਲ ਉਤੇ ਚਰਚਾ ਲਈ ਸਮਾਂ ਮੰਗਿਆ ਸੀ। ਪਰ ਹੁਣ ਵਿਧਾਨ ਸਭਾ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ। ਇਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਬੇਅਦਬੀ ਵਿਰੋਧੀ ਬਿੱਲ ਉਤੇ ਕਲ ਨੂੰ ਚਰਚਾ ਹੋਵੇਗੀ। ਇਸੇ ਤਰ੍ਹਾਂ ਸਦਨ ਦੀ ਕਾਰਵਾਈ ਕੱਲ ਤੱਕ ਮੁਲਤਵੀ ਕਰ ਦਿੱਤੀ ਗਈ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਬੇਅਦਬੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ‘ਪੰਜਾਬ ਪ੍ਰੀਵੈਂਸ਼ਨ ਆਫ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025’ ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸਨੂੰ ਅੱਜ ਹੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਕੋਈ ਸਖ਼ਤ ਕਾਨੂੰਨ ਨਹੀਂ ਹੈ। ਭਗਵੰਤ ਮਾਨ ਸਰਕਾਰ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਯੋਜਨਾ ਬਣਾ ਰਹੀ ਹੈ। ਪੰਜਾਬ ਵਿੱਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਬੇਅਦਬੀ ਦੇ ਮਾਮਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਦਾ ਗਠਨ ਕੀਤਾ ਜਾ ਸਕਦਾ ਹੈ। ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਦਿੱਤੀ ਜਾਵੇਗੀ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ‘ਪੰਜਾਬ ਪ੍ਰੀਵੈਂਸ਼ਨ ਆਫ਼ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਬੇਅਦਬੀ ਵਰਗੇ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪ੍ਰੀਵੈਂਸ਼ਨ ਆਫ਼ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮਾਜ ਵਿੱਚ ਬੇਚੈਨੀ ਦੀ ਸਥਿਤੀ ਵੀ ਪੈਦਾ ਕੀਤੀ ਹੈ।ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਖ਼ਤ ਸਜ਼ਾਵਾਂ ਪ੍ਰਦਾਨ ਨਹੀਂ ਕਰਦੀਆਂ। ਅਜਿਹੇ ਅਪਰਾਧਾਂ ਦੀ ਗੰਭੀਰਤਾ ਅਤੇ ਭਾਈਚਾਰਕ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਬਣਾਈ ਰੱਖਣ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੰਤਰੀ ਮੰਡਲ ਨੇ ਸਜ਼ਾ ਦੇ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਲਈ ਰਾਜ-ਅਧਾਰਤ ਕਾਨੂੰਨ ਪੇਸ਼ ਕਰਨ ਦੀ ਜ਼ਰੂਰਤ ਮਹਿਸੂਸ ਕੀਤੀ, ਜਿਸ ਵਿੱਚ ਕਿਸੇ ਵੀ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਸ਼ਾਮਲ ਹੈ।

You may also like