ਜੰਡਿਆਲਾ ਗੁਰੂ
ਗੁਰਪ੍ਰੀਤ ਸਿੰਘ
ਥਾਣਾ ਜੰਡਿਆਲਾ ਗੁਰੁ ਪੁਲਿਸ ਵੱਲੋਂ ਲਗਭਗ 2 ਕਿਲੋ ਹੈਰੋਇਨ, ਸਮੇਤ ਦੋ ਦੋਸ਼ੀ ਕੀਤੇ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੂੰ ਵੱਡੀ ਸਫਲਤਾ ਮਿਲੀ।ਇਸ ਬਾਰੇ ਡੀ ਐਸ ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਯੁੱਧ ਨਸ਼ੇ ਵਿਰੁੱਧ ਸਰਕਾਰ ਵਲੋਂ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੰਡਿਆਲਾ ਗੁਰੂ ਦੇ ਐਸ ਐੱਚ ਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੇਵੀਦਾਸ ਪੂਰਾ ਤੋਂ ਮੇਹਰਬਾਨ ਪੂਰਾ ਲਿੰਕ ਸੜਕ ਤੇ ਨਾਕਾ ਲਗਾਇਆ ਸੀ ਮਿਲੀ ਗੁੱਪਤ ਜਾਣਕਾਰੀ ਅਨੁਸਾਰ ਦੋ ਐਕਟਿਵਾ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਗਿਆ ਜਿਸ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਮਿੰਟੂ ਵਾਸੀ ਜੰਡਿਆਲਾ ਗੁਰੂ ਅਤੇ ਦੂਸਰੇ ਦੀ ਪਛਾਣ ਜਗਮੀਤ ਸਿੰਘ ਵਾਸੀ ਰਾਜਿੰਦਰ ਨਗਰ ਮਕਬੂਲ ਪੂਰਾ ਅੰਮ੍ਰਿਤਸਰ ਵਜੋਂ ਹੋਈ ਹੈ।ਓਹਨਾਂ ਦੋਵਾਂ ਕੋਲੋਂ ਲਗਭਗ 2 ਕਿਲੋ ਹੀਰੋਇਨ ਬਰਾਮਦ ਕੀਤੀ ਗਈ ।ਇਹਨਾਂ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।