ਸਮਰਾਲਾ ਰਾਕੇਸ ਕੁਮਾਰ
ਸਾਬਕਾ ਸੈਨਿਕਾਂ ਦੀ ਇੱਕ ਜ਼ਰੂਰੀ ਬੈਠਕ ਮੇਜਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਜੀਟੀ ਰੋਡ ਗੱਗੜਮਾਜਰਾ ਦੇ ਨੇੜੇ ਹੋਈ, ਜਿਸ ’ਚ ਸਾਬਕਾ ਸੈਨਿਕਾਂ ਵੱਲੋਂ ਆਪਣੇ ਵੱਖ ਵੱਖ ਮੁੱਦੇ ਵਿਚਾਰੇ ਗਏ ਤੇ ਆਪਣੀਆਂ ਮੰਗਾਂ ਸਰਕਾਰ ਤੋਂ ਮੰਨਵਾਉਣ ਸਬੰਧੀ ਵਿਚਾਰਾਂ ਕੀਤੀਆਂ ਗਈ। ਮੇਜਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੈਠਕ ’ਚ ਵੰਨ ਰੈਂਕ ਵੰਨ ਪੈਨਸ਼ਨ, ਮਿਲਟਰੀ ਸਰਵਿਸ, ਵਿਧਵਾ ਪੈਨਸ਼ਨ, 18 ਮਹੀਨੇ ਦਾ ਡੀਏਡੀਆਰ ਤੇ 8ਵਾਂ ਪੇ ਕਮੀਸ਼ਨ ਵੀ ਲਾਗੂ ਨਹੀਂ ਕੀਤੀਆਂ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਾਬਕਾ ਸੈਨਿਕਾਂ ਨੂੰ ਕੋਈ ਸਹੂਲਤ ਨਹੀਂ ਦੇਣਾ ਚਾਹੁੰਦੀ, ਜਿਸ ਕਰਕੇ ਹੀ ਸਾਬਕਾ ਸੈਨਿਕਾਂ ਦੇ ਮਸਲੇ ਲਟਕੇ ਹੋਏ ਹਨ। ਕੈਪਟਨ ਮੇਹਰ ਸਿੰਘ ਇਕੋਲਾਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਸਾਬਕਾਂ ਸੈਨਿਕਾਂ ਦੀਆਂ ਮੰਗਾਂ 100 ਦਿਨਾਂ ਦੇ ਅੰਦਰ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਜਿਹੜਾ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਸਾਬਕਾ ਸੈਨਿਕਾਂ ਨੇ ਪਹਿਲਾਂ ਦੇਸ਼ ਦੀਆਂ ਸਰਹੱਦਾਂ ’ਤੇ ਆਪਣਾ ਜੀਵਨ ਦੇਸ਼ ਦੇ ਲੇਖੇ ਲਾਇਆ ਤੇ ਹੁਣ ਪਿਛਲੇ 16 ਸਾਲ ਤੋਂ ਸਰਕਾਰਾਂ ਤੋਂ ਆਪਣੀਆਂ ਹੱਕੀ ਮੰਗਾਂ ਲੈਣ ਲਈ ਦਿੱਲੀ ਬੈਠੇ ਹਨ। ਮੋਦੀ ਸਰਕਾਰ ਵੱਲੋਂ ਸਾਬਕਾਂ ਸੈਨਿਕਾਂ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੈਨਿਕਾਂ ਦੇ ਮਸਲੇ ਹੱਲ ਕਰਨ ਲਈ ਸਰਕਾਰ ਆਪਣੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ