ਰਾਕੇਸ਼ ਜਿੰਦਲ ਨੂੰ ਪੰਜਾਬ ਸਟੇਟ ਸੋਸ਼ਲ ਸਿਕਿਉਰਟੀ ਬੋਰਡ ਦਾ ਮੈਂਬਰ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ
ਰੂਪਨਗਰ 25 ਮਈ ( ਅਮਿਤ ਅਰੋੜਾ )
ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵੱਖ ਵੱਖ ਨਿਯੁਕਤੀਆਂ ਤਹਿਤ ਰੂਪਨਗਰ ਸ਼ਹਿਰ ਦੇ ਵਸਨੀਕ ਰਾਕੇਸ਼ ਜਿੰਦਲ ਨੂੰ ਪਿਛਲੇ ਦਿਨੀਂ ਪੰਜਾਬ ਸਟੇਟ ਸੋਸ਼ਲ ਸਿਕਿਉਰਟੀ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਲਈ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਰਕੇਸ਼ ਜਿੰਦਲ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰਕੇਸ਼ ਜਿੰਦਲ ਆਮ ਆਦਮੀ ਪਾਰਟੀ ਦੇ ਮੁੱਢਲੇ ਆਗੂਆਂ ਵਿੱਚੋਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਜ਼ਿਆਦਾ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ਼ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿਉਂਕਿ ਇਸ ਨਾਲ਼ ਰਕੇਸ਼ ਜਿੰਦਲ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤ ਦਾ ਮੁੱਲ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਰਾਕੇਸ਼ ਜਿੰਦਲ ਵੱਲੋਂ ਆਪਣੀ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ਼ ਨਿਭਾਈ ਜਾਵੇਗੀ। ਉਨ੍ਹਾਂ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਰਾਕੇਸ਼ ਜਿੰਦਲ ਨੇ ਉਨ੍ਹਾਂ ਦੇ ਇਸ ਸਨਮਾਨ ਲਈ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਨਾਲ਼ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਿਵੇਂ ਉਹ ਪਹਿਲਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਸੰਘਰਸ਼ੀਲ ਹਨ ਉਹ ਅੱਗੇ ਵੀ ਇਸੀ ਤਰ੍ਹਾਂ ਰਹਿਣਗੇ। ਇਸ ਮੌਕੇ ਮਨਜੀਤ ਸਿੰਘ ਮੁੰਦਰਾ, ਚੇਤਨ ਕਾਲੀਆ, ਗਿੰਨੀ ਜੋਲੀ, ਨੰਦ ਜੀ ਮਿਸ਼ਰਾ, ਇਸ਼ਾਨ ਜਿੰਦਲ, ਯੁਵਰਾਜ ਵਰਮਾ, ਸੁਰਿੰਦਰ ਸਿੰਘ, ਪੀ.ਏ. ਰਵਿੰਦਰ ਧੀਮਾਨ ਆਦਿ ਹਾਜ਼ਰ ਸਨ।