Home Live ਤਰਨਤਾਰਨ ਪੁਲਿਸ ਵੱਲੋਂ ਫਿਰੌਤੀਆਂ ਮੰਗਣ ਵਾਲੇ 03 ਦੋਸ਼ੀਆਂ ਨੂੰ  ਨਜਾਇਜ਼ ਹਥਿਆਰਾਂ ਸਮੇਤ ਕਾਬੂ 

ਤਰਨਤਾਰਨ ਪੁਲਿਸ ਵੱਲੋਂ ਫਿਰੌਤੀਆਂ ਮੰਗਣ ਵਾਲੇ 03 ਦੋਸ਼ੀਆਂ ਨੂੰ  ਨਜਾਇਜ਼ ਹਥਿਆਰਾਂ ਸਮੇਤ ਕਾਬੂ 

by today punjab24

 

 

 

ਤਰਨਤਾਰਨ ਪੁਲਿਸ ਵੱਲੋਂ ਫਿਰੌਤੀਆਂ ਮੰਗਣ ਵਾਲੇ 03 ਦੋਸ਼ੀਆਂ ਨੂੰ  ਨਜਾਇਜ਼ ਹਥਿਆਰਾਂ ਸਮੇਤ ਕਾਬੂ

 

ਤਰਨਤਾਰਨ ਤੋਂ ਗੁਰਵਿੰਦਰ ਸਿੰਘ ਦੀ ਵਿਸ਼ੇਸ਼ ਰਿਪੋਰਟ

ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ  ਵੱਲੋਂ ਚਲਾਇਆ ਗਿਆ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਨਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਜੀ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਜੀ ਦੀ ਨਿਗਾਰਨੀ ਹੇਂਠ ਸ੍ਰੀਮਤੀ ਰਵਜੋਤ ਗਰੇਵਾਲ ਆਈ.ਪੀ.ਐਸ ਐਸ.ਐਸ.ਪੀ ਤਰਨ ਤਾਰਨ ਜੀ ਦੀ ਅਗਵਾਈ ਵਿੱਚ ਸ੍ਰੀ ਰਿਪਤਾਪਨ ਸਿੰਘ ਪੀ.ਪੀ.ਐਸ/ਐਸ.ਪੀ(ਡੀ) ਤਰਨ ਤਾਰਨ ਅਤੇ ਸ੍ਰੀ ਸੁਖਬੀਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਡੀ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।ਜਿਸ ਤਹਿਤ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਅਤੇ ਉਹਨਾਂ ਦੀ ਟੀਮ ਇਲਕੇ ਵਿੱਚ ਸਨ ਕਿ ਤਕਨੀਕੀ ਇੰਨਟੈਲੀਜੈਂਸ ਅਤੇ ਹਿਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਹਰਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਸੁਖਦੇਵ ਸਿੰਘ ਵਾਸੀ ਵੜਿੰਗ ਮੋਹਨਪੁਰ, ਮਹਿਕਪ੍ਰੀਤ ਸਿੰਘ ਉਰਫ ਮਲਹੋਤਰਾ ਪੁੱਤਰ ਸਾਹਿਬ ਸਿੰਘ ਵਾਸੀ ਕੁੱਲਾ ਹਾਲ ਵਾਸੀ ਜੱਟਾ ਅਤੇ ਅਨਮੋਲ ਸਿੰਘ ਉਰਫ ਮੋਲਾ ਪੁੱਤਰ ਭੁਪਿੰਦਰ ਸਿੰਘ ਵਾਸੀ ਸੇਰੋਂ ਜੋ ਕਿ ਵਿਦੇਸ਼ੀ ਗੈਂਗਸਟਰ ਸੱਤਾ ਨੌਸ਼ਿਹਰਾ ਗਰੁੱਪ ਦੇ ਮੈਂਬਰ ਹਨ ਅਤੇ ਇਹਨਾਂ ਭੋਲੇ-ਭਾਲੇ ਲੋਕਾਂ ਪਾਸੋਂ ਫਿਰੌਤੀ ਮੰਗ ਕੇ ਪੈਸੇ ਦੀ ਵਸੂਲੀ ਕਰਦੇ ਹਨ ਅਤੇ ਇਹਨਾਂ ਪਾਸ ਨਜਾਇਜ਼ ਹਥਿਆਰ ਵੀ ਹਨ।ਜੋ ਅੱਜ ਵੀ ਇਹ ਆਪਣੇ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਪਰ ਸਵਾਰ ਹੋਕੇ ਪਿੰਡ ਸੇਰੋਂ ਨਜ਼ਦੀਕ ਘੁੰਮ ਰਹੇ ਹਨ।ਜਿਸ ਤਹਿਤ ਸੀ.ਆਈ.ਏ ਸਟਾਫ਼ ਦੀ ਟੀਮ ਨੇ ਦੌਰਾਨੇ ਨਾਕਾਬੰਦੀ ਹਰਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਸੁਖਦੇਵ ਸਿੰਘ ਵਾਸੀ ਵੜਿੰਗ ਮੋਹਨਪੁਰ, ਮਹਿਕਪ੍ਰੀਤ ਸਿੰਘ ਉਰਫ ਮਲਹੋਤਰਾ ਪੁੱਤਰ ਸਾਹਿਬ ਸਿੰਘ ਵਾਸੀ ਕੁੱਲਾ ਹਾਲ ਵਾਸੀ ਜੱਟਾ ਅਤੇ ਅਨਮੋਲ ਸਿੰਘ ਉਰਫ ਮੋਲਾ ਪੁੱਤਰ ਭੁਪਿੰਦਰ ਸਿੰਘ ਵਾਸੀ ਸੇਰੋਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 02 ਨਜਾਇਜ਼ ਪਿਸਟਲ 30 ਬੋਰ ਸਮੇਤ 04 ਰੌਂਦ ਜ਼ਿੰਦਾ, 01 ਨਜਾਇਜ਼ ਪਿਸਟਲ 32 ਬੋਰ ਸਮੇਤ 02 ਰੌਂਦ ਜ਼ਿੰਦਾ ਅਤੇ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਬ੍ਰਾਮਦ ਕਰਕੇ ਮੁੱਕਦਮਾ ਨੰਬਰ 145 ਮਿਤੀ 11.10.2025 ਜੁਰਮ 111 ਬੀ.ਐਨ.ਐਸ 25/25(6)/25 (7)/25 (8)/54/59 ਅਸਲਾ ਐਕਟ ਥਾਣਾ ਸਰਹਾਲੀ ਦਰਜ਼ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ, ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕੀ ਇਹ ਦੋਸ਼ੀ ਵਿਦੇਸ਼ੀ ਗੈਂਗਸਟਰ ਸੱਤਾ ਨੌਸ਼ਿਹਰਾ ਦੇ ਸਾਥੀ ਹਨ ਅਤੇ ਇਹ ਸੱਤਾ ਨੌਸ਼ਿਹਰਾ ਦੇ ਕਹਿਣ ਤੇ ਭੋਲੇ-ਭਾਲੇ ਲੋਕਾਂ ਪਾਸੋਂ ਫਿਰੋਤੀ ਦੇ ਪੈਸੇਆਂ ਦੀ ਵਸੂਲੀ ਕਰਦੇ ਸਨ ਅਤੇ ਇਹਨਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ਼ ਹਨ।ਮੁੱਕਦਮਾ ਹਜ੍ਹਾ ਵਿੱਚ ਪੁੱਛ-ਗਿੱਛ ਜਾਰੀ ਹੈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ

You may also like